ਜਲੰਧਰ : ਜਲੰਧਰ ਦੇਹਾਤ ਦੇ ਨੂਰਮਹਿਲ ਇਲਾਕੇ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਨਾਕੇ ‘ਤੇ ਰਿਸ਼ਵਤ ਲੈਣ ਦਾ ਮਾਮਲਾ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਵਿਭਾਗ ਨੇ ਤੁਰੰਤ ਕਾਰਵਾਈ ਕੀਤੀ ਹੈ। ਵੀਡੀਓ ਵਿੱਚ ਇੱਕ ਨੌਜਵਾਨ ਨੇ ਦੋਸ਼ ਲਗਾਇਆ ਕਿ ਉਹ ਆਪਣੀ ਗੱਡੀ ਰਾਹੀਂ ਜਲੰਧਰ ਵੱਲ ਜਾ ਰਿਹਾ ਸੀ, ਜਦੋਂ ਨੂਰਮਹਿਲ ਬਾਈਪਾਸ ‘ਤੇ ਲੱਗੇ ਪੁਲਿਸ ਨਾਕੇ ‘ਤੇ ਉਸਨੂੰ ਰੋਕ ਲਿਆ ਗਿਆ।
ਨੌਜਵਾਨ ਅਨੁਸਾਰ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਨੇ ਪਹਿਲਾਂ 500 ਰੁਪਏ ਦੀ ਮੰਗ ਕੀਤੀ, ਜੋ ਬਾਅਦ ਵਿੱਚ 200 ਰੁਪਏ ਵਿੱਚ ਤੈਅ ਹੋ ਗਈ। ਨੌਜਵਾਨ ਦਾ ਦੋਸ਼ ਹੈ ਕਿ ਉਸਨੇ 200 ਰੁਪਏ ਦਿੱਤੇ ਜੋ ਮੁਲਾਜ਼ਮ ਨੇ ਆਪਣੀ ਜੇਬ ਵਿੱਚ ਪਾ ਲਏ। ਪੂਰੀ ਘਟਨਾ ਦਾ ਵੀਡੀਓ ਰਿਕਾਰਡ ਕਰਕੇ ਸੋਸ਼ਲ ਮੀਡੀਆ ‘ਤੇ ਪਾ ਦਿੱਤਾ ਗਿਆ, ਜੋ ਤੇਜ਼ੀ ਨਾਲ ਵਾਇਰਲ ਹੋ ਗਿਆ।
ਵੀਡੀਓ ਵਾਇਰਲ ਹੁੰਦਿਆਂ ਹੀ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਮਾਮਲੇ ਦਾ ਸੰਗਿਆਨ ਲਿਆ ਅਤੇ ਸੰਬੰਧਿਤ ਟ੍ਰੈਫਿਕ ਪੁਲਿਸ ਮੁਲਾਜ਼ਮ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਪੁਲਿਸ ਲਾਈਨਜ਼ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਭਾਗੀ ਜਾਂਚ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।
ਕੁਲਵਿੰਦਰ ਸਿੰਘ, ProPunjabNews








